21 April 2020

ਕੋਰੋਨਾ ਨੇ ਪੰਜਾਬ ਦੇ ਖਜ਼ਾਨੇ ਦੀ ਚੀਕ ਕਢਾਈ : ਕੈਪਟਨ ਨੇ ਅਮਿਤ ਸ਼ਾਹ ਤੋਂ 3000 ਹਜ਼ਾਰ ਕਰੋੜ ਅੰਤਰਿਮ ਮੁਆਵਜਾ ਮੰਗਿਆ



• ਚਾਰ ਮਹੀਨਿਆਂ ਦੇ ਜੀ.ਐਸ.ਟੀ. ਬਕਾਏ ਦੇ 4400 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ

ਇਕਬਾਲ ਸਿੰਘ ਸ਼ਾਂਤ/ਬੁਲੰਦ ਸੋਚ ਬਿਊਰੋ
ਚੰਡੀਗੜ•, 21 ਅਪਰੈਲ: ਕੋਰੋਨਾ ਮਹਾਮਾਰੀ ਕਾਰਨ ਹੁਣ ਤੱਕ ਗਰੀਬਾਂ ਅਤੇ ਮੱਧ ਵਰਗੀਆਂ ਦੇ ਢਿੱਡਾਂ ਨੂੰ ਕਸਾਅ ਪਾਉਣ ਵਾਲਾ ਆਰਥਿਕ ਦੇ ਰੁਕੇ ਪਹੀਏ ਨੇ ਸਰਕਾਰੀ ਖਜ਼ਾਨੇ ਵੀ ਵਾਹਣੀ ਪਾ ਦਿੱਤੇ ਹਨ। ਪੰਜਾਬ ਵਿੱਚ ਮਾਲੀਏ ਦੀਆਂ ਅਨੁਮਾਨਤ ਪ੍ਰਾਪਤੀਆਂ ਅਤੇ ਪੱਕੇ ਖਰਚਿਆਂ ਵਿਚਾਲੇ ਚਿੰਤਾਜਨਕ ਵਧਦੇ ਪਾੜੇ ਕਰਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੋਵਿਡ-19 ਕੌਮੀ ਆਫਤ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਕੋਲ ਅਪਰੈਲ ਮਹੀਨੇ ਵਾਸਤੇ 3000 ਕਰੋੜ ਰੁਪਏ ਦੇ ਅੰਤਰਿਮ ਮੁਆਵਜ਼ੇ ਦੀ ਮੰਗ ਕੀਤੀ। 4400 ਕਰੋੜ ਰੁਪਏ ਦੀ ਬਕਾਇਆ ਪਈ ਜੀ.ਐਸ.ਟੀ. ਦੀ ਰਾਸ਼ੀ ਵੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ਚਾਰ ਮਹੀਨਿਆਂ ਦੀ ਜੀ.ਐਸ.ਟੀ. ਦੀ 4400 ਕਰੋੜ ਰੁਪਏ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ ਤਾਂ ਜੋ ਸੂਬੇ ਨੂੰ ਸਰੋਤਾਂ ਵਿੱਚ ਆਈ ਰੁਕਾਵਟ ਦੂਰ ਕਰਨ ਵਿੱਚ ਮੱਦਦ ਮਿਲ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੌਕਡਾਊਨ ਦੇ ਚੱਲਦਿਆਂ ਸਾਰੇ ਸੂਬੇ ਵੱਡੇ ਵਿੱਤੀ ਸੰਕਟਾਂ ਦਾ ਸਾਹਮਣਾ ਕਰ ਰਹੇ ਹਨ। ਉਨ•ਾਂ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਨੂੰ ਕੋਵਿਡ-19 ਕਾਰਨ ਹੋਏ ਮਾਲੀਏ ਘਾਟੇ ਦੀ ਪੂਰਤੀ ਲਈ ਜ਼ਰੂਰ ਮੁਆਵਜ਼ਾ ਰਾਸ਼ੀ ਜਾਰੀ ਕਰੇ। ਅਪਰੈਲ ਮਹੀਨੇ ਵਿੱਚ 3000 ਕਰੋੜ ਰੁਪਏ ਘਾਟੇ ਦੇ ਅਨੁਮਾਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ''ਨੁਕਸਾਨ ਦਾ ਵਿਸਥਾਰਤ ਮੁਲਾਂਕਣ ਅਤੇ ਰਾਹਤ ਤੇ ਮੁੜ ਵਸੇਲੇ ਲਈ ਫੰਡਾਂ ਦੀ ਮੰਗ ਸਹੀ ਸਮੇਂ 'ਤੇ ਜ•ਮਾਂ ਕਰਵਾ ਦਿੱਤੀ ਜਾਵੇਗੀ।'' ਉਨ•ਾਂ ਜ਼ੋਰ ਦੇ ਕੇ ਕਿਹਾ, ''ਭਾਰਤ ਸਰਕਾਰ ਨੂੰ ਅੰਤਰਿਮ ਰਾਹਤ ਤੁਰੰਤ ਜਾਰੀ ਕਰਨੀ ਚਾਹੀਦੀ ਹੈ ਤਾਂ ਜੋ ਕੋਵਿਡ-19 ਖਿਲਾਫ ਚੱਲ ਰਹੀ ਜੰਗ ਕਿਸੇ ਵੀ ਹਾਲਤ ਵਿੱਚ ਢਿੱਲੀ ਨਾ ਪਵੇ।
ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਅਤੇ ਰਾਹਤ ਕਾਰਜਾਂ ਦੇ ਉਪਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਖਜ਼ਾਨੇ 'ਤੇ ਇਸ ਵੇਲੇ ਕਾਫੀ ਭਾਰ ਪਿਆ ਹੋਇਆ ਹੈ ਜਿਹੜਾ ਨਿਰੰਤਰ ਵਧਦਾ ਹੀ ਜਾਣਾ ਹੈ ਕਿਉਂਕਿ ਮੁਕੰਮਲ ਲੌਕਡਾਊਨ ਦੇ ਚੱਲਦਿਆਂ ਵਪਾਰ, ਕਾਰੋਬਾਰ ਤੇ ਉਦਯੋਗ ਬੰਦ ਹੋਣ ਕਰਨ ਮਾਲੀਏ ਦੀ ਕੋਈ ਪ੍ਰਾਪਤੀ ਨਹੀਂ ਹੋ ਰਹੀ ਹੈ।
ਸੂਬਾ ਸਰਕਾਰ ਨੇ ਸੂਬੇ ਦੇ 2020-21 ਬਜਟ ਵਿੱਚ ਅਪਰੈਲ ਮਹੀਨੇ ਲਈ 3360 ਕਰੋੜ ਦੇ ਮਾਲੀਏ ਦੀ ਪ੍ਰਾਪਤੀ ਦਾ ਅਨੁਮਾਨ ਲਾਇਆ ਸੀ ਜਿਸ ਵਿੱਚ ਜੀ.ਐਸ.ਟੀ. ਦਾ 1322 ਕਰੋੜ ਰੁਪਏ, ਪੈਟਰੋਲੀਅਮ ਉਤਪਾਦਾਂ 'ਤੇ ਵੈਟ ਦਾ 465 ਕਰੋੜ ਰੁਪਏ, ਸੂਬਾਈ ਆਬਕਾਰੀ ਮਾਲੀਏ ਦਾ 521 ਕਰੋੜ ਰੁਪਏ, ਮੋਟਰ ਵਹੀਕਲ ਟੈਕਸ ਦਾ 198 ਕਰੋੜ ਰੁਪਏ, ਬਿਜਲੀ ਕਰ ਦਾ 243 ਕਰੋੜ ਰੁਪਏ, ਸਟੈਂਪ ਡਿਊਟੀ ਦਾ 219 ਕਰੋੜ ਰੁਪਏ ਅਤੇ ਗੈਰ ਕਰਾਂ ਤੋਂ ਮਾਲੀਆ 392 ਕਰੋੜ ਰੁਪਏ ਸ਼ਾਮਲ ਸੀ।
ਹਾਲਾਂਕਿ, ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਇਹ ਪ੍ਰਾਪਤੀਆਂ ਕਾਫੀ ਘਟਣ ਆਉਣ ਦੀ ਉਮੀਦ ਹੈ ਕਿਉਂਕਿ ਲੌਕਡਾਊਨ ਦੇ ਕਾਰਨ ਸੂਬੇ ਵਿੱਚ ਬਹੁਤੀਆਂ ਆਰਥਿਕ ਗਤੀਵਿਧੀਆਂ ਠੱਪ ਪਈਆਂ ਹਨ। ਐਸ.ਜੀ.ਐਸ.ਟੀ., ਆਈ.ਜੀ.ਐਸ.ਟੀ., ਵੈਟ, ਆਬਕਾਰੀ, ਸਟੈਂਪ ਡਿਊਟੀ ਅਤੇ ਮੋਟਰ ਵਹੀਕਲ ਟੈਕਸਾਂ ਦੇ ਰੂਪ ਵਿੱਚ ਮਾਲੀਆ ਪ੍ਰਾਪਤੀਅ ਨਿਗੂਣੀਆਂ ਹਨ ਅਤੇ ਬਿਜਲੀ ਦੀ ਖਪਤ ਵਿੱਚ ਕਮੀ ਆਉਣ ਨਾਲ ਅਪਰੈਲ, 2020 ਦੌਰਾਨ ਬਿਜਲੀ ਡਿਊਟੀ ਦੇ ਅਨੁਮਾਨਿਤ ਮਾਲੀਏ ਵਿੱਚ ਵੀ 60 ਫੀਸਦੀ ਗਿਰਾਵਟ ਆਈ ਹੈ।
      ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਦਸੰਬਰ 2019 ਤੋਂ ਲੈ ਕੇ ਮਾਰਚ 2020 ਤੱਕ ਬੀਤੇ ਚਾਰ ਮਹੀਨਿਆਂ ਦਾ ਸੂਬੇ ਦਾ ਲਗਪਗ 4400 ਕਰੋੜ ਰੁਪਏ ਦਾ ਜੀ.ਐਸ.ਟੀ. ਮੁਆਵਜ਼ਾ ਵੀ ਕੇਂਦਰ ਸਰਕਾਰ ਵੱਲ ਬਕਾਇਆ ਖੜ•ਾ ਹੈ। ਉਨ•ਾਂ ਦੱਸਿਆ ਕਿ ਦੂਜੇ ਪਾਸੇ ਕਰਜ਼ ਵਿਵਸਥਾ, ਪੈਨਸ਼ਨਾਂ, ਤਨਖਾਹਾਂ ਤੇ ਕੋਵਿਡ-19 ਲਈ ਰਾਹਤ ਕਾਰਜਾਂ, ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ਆਦਿ ਲਈ ਅਪਰੈਲ 2020 ਮਹੀਨੇ ਦਾ 7301 ਕਰੋੜ  ਰੁਪਏ ਦਾ ਬਜਟ ਹੈ ਜਿਸ ਦੇ ਨਤੀਜੇ ਵਜੋਂ ਆਉਣ ਵਾਲੇ ਮਾਲੀਏ ਅਤੇ ਪੱਕੇ ਖਰਚਿਆਂ ਦਰਮਿਆਨ ਵਸੀਲਿਆਂ ਦਾ ਵੱਡਾ ਪਾੜਾ ਹੈ।
ਸੂਬੇ ਦੀ ਨਾਜ਼ੁਕ ਵਿੱਤੀ ਸਥਿਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪੜਾਅਵਾਰ ਢੰਗ ਨਾਲ ਸ਼ਰਾਬ ਦੀ ਵਿਕਰੀ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਤਾਂ ਕਿ ਵੈਟ ਅਤੇ ਆਬਕਾਰੀ ਮਾਲੀਆ ਜੁਟਾਇਆ ਜਾ ਸਕੇ। ਉਨ•ਾਂ ਕਿਹਾ,''ਕੇਂਦਰੀ ਗ੍ਰਹਿ ਮੰਤਰਾਲੇ ਨੂੰ ਕੋਵਿਡ-19 ਦੀ ਰੋਕਥਾਮ ਲਈ ਸਮਾਜਿਕ ਦੂਰੀ ਅਤੇ ਹੋਰ ਕਦਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਂਦਿਆਂ ਪੜਾਅਵਾਰ ਢੰਗ ਰਾਹੀਂ ਕੁਝ ਇਲਾਕਿਆਂ ਵਿੱਚ ਸ਼ਰਾਬ ਦੀ ਵਿਕਰੀ ਦੀ ਆਗਿਆ ਦੇਣ ਲਈ ਸੂਬੇ ਨੂੰ ਫੈਸਲਾ ਲੈਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।''
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਸੂਬੇ ਨੂੰ ਕੋਵਿਡ-19 'ਤੇ ਕਾਬੂ ਪਾਉਣ ਲਈ ਰਾਹਤ ਕਾਰਜਾਂ ਅਤੇ ਸਿਹਤ ਸੰਭਾਲ ਕਦਮਾਂ ਵਿੱਚ ਹੋਰ ਤੇਜ਼ੀ ਲਿਆਉਣ ਵਿਚ ਮਦਦ ਮਿਲੇਗੀ ਅਤੇ ਇਸ ਤੋਂ ਇਲਾਵਾ ਪੱਕੀਆਂ ਦੇਣਦਾਰੀਆਂ ਅਤੇ ਰੋਜ਼ਮੱਰਾ ਦੇ ਹੋਰ ਖਰਚੇ, ਜੇਕਰ ਸਾਰੇ ਨਹੀਂ ਤਾਂ ਘੱਟੋ-ਘੱਟ ਕੁਝ ਤਾਂ ਨਿਪਟਾਏ ਜਾ ਸਕਣ। ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਬਾਰੇ ਛੇਤੀ ਕਾਰਵਾਈ ਕਰਨ ਦੀ ਅਪੀਲ ਕੀਤੀ ਅਤੇ ਉਨ•ਾਂ ਨੂੰ ਕੋਵਿਡ-19 'ਤੇ ਕਾਬੂ ਪਾਉਣ ਅਤੇ ਪ੍ਰਭਾਵੀ ਪ੍ਰਬੰਧਨ ਰਾਹੀਂ ਮੌਜੂਦਾ ਸੰਕਟ ਵਿੱਚੋਂ ਬਾਹਰ ਨਿਕਲਣ ਲਈ ਭਾਰਤ ਸਰਕਾਰ ਦੇ ਯਤਨਾਂ ਨੂੰ ਸੂਬੇ ਵੱਲੋਂ ਪੂਰਨ ਅਤੇ ਨਿਰੰਤਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। - 93178-26100

No comments:

Post a Comment