12 April 2020

ਬਾਦਲ ਵੱਲੋਂ ਨਿਹੰਗ ਬਾਣੇ 'ਚ ਸਮਾਜ ਵਿਰੋਧੀ ਤੱਤਾਂ ਵੱਲੋਂ ਪੁਲਿਸ 'ਤੇ ਹਮਲੇ ਦੀ ਨਿਖੇਧੀ

* ਲੋਕਾਂ ਨੂੰ ਸਰਕਾਰ ਨਾਲ ਸਹਿਯੋਗ ਕਰਨ ਦੀ ਅਪੀਲ
* ਡਾਕਟਰ ਅਤੇ ਸਿਹਤ ਕਾਮਿਆਂ ਨੂੰ ਮਨੁੱਖਤਾ ਦੇ ਸੱਚੇ ਨਾਇਕ ਦੱਸਿਆ


                                      ਇਕਬਾਲ ਸਿੰਘ ਸ਼ਾਂਤ/ਬੁਲੰਦ ਸੋਚ ਬਿਊਰੋ
ਲੰਬੀ/ਬਠਿੰਡਾ/ਚੰਡੀਗੜ•, (12 ਅਪਰੈਲ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਨਿਹੰਗਾਂ ਦੇ ਬਾਣੇ ਵਿੱਚ ਆਏ ਕੁੱਝ ਸਮਾਜ-ਵਿਰੋਧੀ ਤੱਤਾਂ ਦੁਆਰਾ ਪੁਲਿਸ ਕਰਮਚਾਰੀਆਂ 'ਤੇ ਕੀਤੇ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਇੱਥੇ ਜ਼ਿਕਰਯੋਗ ਹੈ ਕਿ ਬੁੱਢਾ ਦਲ ਨਿਹੰਗ ਮੁਖੀ ਨੇ ਵੀ ਬਾਅਦ ਵਿਚ ਉਨ•ਾਂ ਰਿਪੋਰਟਾਂ ਨੂੰ ਗਲਤ ਦੱਸਿਆ ਸੀ ਕਿ ਜਿਨ•ਾਂ ਵਿੱਚ ਹਮਲਾਵਰਾਂ ਨੂੰ ਨਿਹੰਗ ਦੱਸਿਆ ਗਿਆ ਸੀ। ਨਿਹੰਗ ਮੁਖੀ ਨੇ ਪੁਲਿਸ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸ੍ਰੀ ਬਾਦਲ ਨੇ ਕਿਹਾ ਕਿ ਇਸ ਸਮੇਂ ਪੂਰੇ ਦੇਸ਼ ਵਿੱਚ ਪੁਲਿਸ ਅਤੇ ਨੀਮ ਫੌਜੀ ਦਸਤਿਆਂ ਦੇ ਮੈਂਬਰ ਬੇਹੱਦ ਬਹਾਦਰੀ, ਲਗਨ ਅਤੇ ਨਿਰਸੁਆਰਥ ਕੁਰਬਾਨੀ ਦੀ ਭਾਵਨਾ ਨਾਲ ਇੱਕ ਬਹੁਤ ਹੀ ਮੁਸ਼ਕਿਲ ਕਾਰਜ ਕਰ ਰਹੇ ਹਨ। ਉਨ•ਾਂ ਕਿਹਾ ਕਿ ਉਹ ਮਨੁੱਖਤਾ ਨੂੰ ਬਚਾਉਣ ਲਈ ਇੱਕ ਅਣਦਿਸਦੇ ਦੁਸ਼ਮਣ ਖ਼ਿਲਾਫ ਇਸ
ਤਰ•ਾਂ ਦੀ ਖ਼ਤਰਨਾਕ ਲੜਾਈ ਲੜ ਰਹੇ ਹਨ, ਜਿਵੇਂ ਸਾਡੇ ਬਾਹਦਰ ਫੌਜੀ ਸਾਡੀਆਂ ਸਰਹੱਦਾਂ ਨੂੰ ਬਚਾਉਣ ਲਈ ਲੜਦੇ ਹਨ। ਸਾਬਕਾ ਮੁੱਖ ਮੰਤਰੀ ਨੇ ਦੇਸ਼ ਦੇ ਲੋਕਾਂ ਅਤੇ ਖਾਸ ਕਰਕੇ ਪੰਜਾਬੀਆਂ ਅਤੇ ਕੁੱਲ ਦੁਨੀਆਂ ਵਿੱਚ ਵਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਜ਼ਿੰਮੇਵਾਰ ਅਤੇ ਸੂਝਵਾਨ ਨਾਗਰਿਕ ਹੋਣ ਦੀ ਮਿਸਾਲ ਪੇਸ਼ ਕਰਨਾ ਜਾਰੀ ਰੱਖਣ। ਉਨ•ਾਂ ਕਿਹਾ ਕਿ ਸਿੱਖਾਂ ਨੂੰ ਪੂਰੀ ਦੁਨੀਆਂ ਵਿਚ ਨਾ ਸਿਰਫ ਸਰਕਾਰ ਉਪਰਾਲਿਆਂ ਵਿੱਚ ਮੱਦਦ ਕਰਦਿਆਂ ਵੇਖ, ਸਗੋਂ ਲੰਗਰ ਸੇਵਾ ਰਹੀਂ ਗਰੀਬਾਂ ਅਤੇ ਲੋੜਵੰਦਾਂ ਦੀ ਸੇਵਾ ਕਰਦਿਆਂ ਵੇਖ ਬਹੁਤ ਹੀ ਖੁਸ਼ੀ ਹੁੰਦੀ ਹੈ। ਡਾਕਟਰਾਂ, ਨਰਸਾਂ ਅਤੇ ਬਾਕੀ ਸਿਹਤ ਕਾਮਿਆਂ ਦੀ ਸ਼ਲਾਘਾ ਕਰਦਿਆਂ ਸਰਦਾਰ ਬਾਦਲ ਨੇ ਉਹਨਾਂ ਨੂੰ ਅੱਜ 'ਮਨੁੱਖਤਾ ਦੇ ਸੰਚੇ ਨਾਇਕ' ਦੱਸਿਆ। ਸ੍ਰੀ ਬਾਦਲ ਨੇ ਲੋਕਾਂ ਨੂੰ ਇਨ•ਾਂ ਯੋਧੇ ਸਿਹਤ ਕਾਮਿਆਂ ਦੇ ਪਰਿਵਾਰਾਂ ਨਾਲ ਡਟ ਕੇ ਖੜ•ਣ ਅਤੇ ਉਨ•ਾਂ ਦੀ ਪੂਰੀ ਹਮਾਇਤ ਕਰਨ ਲਈ ਆਖਿਆ। ਉਨ•ਾਂ ਕਿਹਾ ਕਿ ਮਨੁੱਖ ਜਾਤੀ ਇਨ•ਾਂ ਡਾਕਟਰਾਂ ਅਤੇ ਇਨ•ਾਂ ਦੇ ਸਹਿਯੋਗੀਆਂ ਦੀ ਕਰਜ਼ਦਾਰ ਹੈ, ਜਿਹੜੇ ਆਪਣੇ ਪਰਿਵਾਰਾਂ ਨੂੰ ਭੁਲਾ ਕੇ ਨਿਰਸੁਆਰਥ ਭਾਵਨਾ ਨਾਲ ਮਨੁੱਖਤਾ ਦੀ ਸੇਵਾ ਕਰ ਰਹੇ ਹਨ। ਅਸੀਂ ਇਨ•ਾਂ ਦਾ ਇਹ ਕਰਜ਼ ਕਦੇ ਨਹੀਂ ਉਤਾਰ ਪਾਵਾਂਗੇ, ਪਰ ਸਾਨੂੰ ਇਨ•ਾਂ ਪ੍ਰਤੀ ਆਪਣਾ ਸ਼ੁਕਰਾਨਾ ਜਰੂਰ ਪ੍ਰਗਟ ਕਰਨਾ ਚਾਹੀਦਾ ਹੈ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਨ•ਾਂ ਡਾਕਟਰਾਂ, ਨਰਸਾਂ ਅਤੇ ਸਿਹਤ ਕਾਮਿਆਂ ਜਾਂ ਉਹਨਾਂ ਦੇ ਪਰਿਵਾਰਾਂ ਦੀ ਹਰ ਤਰ•ਾਂ ਨਾਲ ਮੱਦਦ ਕਰਕੇ ਖੁਸ਼ ਹੋਣਗੇ। ਉਨ•ਾਂ ਕਿਹਾ ਕਿ ਇਹਨਾਂ ਸਿਹਤ ਕਾਮਿਅ: ਦੀ ਫੌਜ ਦਾ ਕੋਈ ਵੀ ਮੈਂਬਰ ਮੇਰੇ ਨਾਲ ਕਿਸੇ ਦੀ ਸਮੇਂ ਸਿੱਧਾ ਆ ਕੇ ਜਾਂ ਫੋਨ 'ਤੇ ਸੰਪਰਕ ਕਰ  ਸਕਦਾ ਹੈ। ਉਹਨਾਂ ਕਿਹਾ ਕਿ ਅਸੀਂ ਤੁਹਾਡੇ ਕਿੰਨੇ ਰਿਣੀ ਹਾਂ, ਇਸ ਨੂੰ ਬਿਆਨ ਕਰਨ ਲਈ ਸਾਡੇ ਕੋਲ ਸ਼ਬਦ ਨਹੀਂ ਹਨ। ਸ੍ਰੀ ਬਾਦਲ ਨੇ ਦੇਸ਼ ਦੇ ਲੋਕਾਂ ਅਤੇ ਖਾਸ ਕਰਕੇ ਪੰਜਾਬੀਆਂ ਅਤੇ ਕੁੱਲ ਦੁਨੀਆਂ ਵਿਚ ਵਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਜ਼ਿੰਮੇਵਾਰ ਅਤੇ ਸੂਝਵਾਨ ਨਾਗਰਿਕ ਹੋਣ ਦੀ ਮਿਸਾਲ ਪੇਸ਼ ਕਰਨਾ ਜਾਰੀ ਰੱਖਣ। ਉਨ•ਾਂ ਕਿਹਾ ਕਿ ਸਿੱਖਾਂ ਨੂੰ ਪੂਰੀ ਦੁਨੀਆਂ ਵਿਚ ਨਾ ਸਿਰਫ ਸਰਕਾਰ ਉਪਰਾਲਿਆਂ 'ਚ ਮੱਦਦ ਕਰਦਿਆਂ ਵੇਖ, ਸਗੋਂ ਲੰਗਰ ਸੇਵਾ ਰਹੀਂ ਗਰੀਬਾਂ ਅਤੇ ਲੋੜਵੰਦਾਂ ਦੀ ਸੇਵਾ ਕਰਦਿਆਂ ਵੇਖ ਬਹੁਤ ਹੀ ਖੁਸ਼ੀ ਹੁੰਦੀ ਹੈ।


ਮੈਂ ਲੋਕ ਸੇਵਾ ਲਈ 24 ਘੰਟੇ ਹਾਜ਼ਰ ਹਾਂ: ਬਾਦਲ
ਸ੍ਰੀ ਬਾਦਲ ਨੇ ਕੋਰੋਨਾ ਵਾਇਰਸ ਖ਼ਿਲਾਫ ਇਸ ਜੰਗ ਵਿਚ ਸਰਕਾਰ ਨੂੰ ਆਪਣੀਆਂ ਸੇਵਾਵਾਂ ਪੇਸ਼ ਕੀਤੀਆਂ। ਉਨ•ਾਂ ਕਿਹਾ ਕਿ ਮੈਂ ਇਹ ਕੰਮ ਲਈ 24 ਘੰਟੇ ਹਾਜ਼ਰ ਹਾਂ। ਸ੍ਰੀ ਬਾਦਲ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿੱਖਾਂ ਵੱਲੋਂ ਦੁਨੀਆ ਭਰ ਵਿਚ ਚਲਾਈ ਜਾ ਰਹੀ ਲੰਗਰ ਸੇਵਾ ਵਿਚ ਅੱਗੇ ਹੋ ਕੇ ਆਪਣਾ ਯੋਗਦਾਨ ਪਾਉਣ।

No comments:

Post a Comment